[gtranslate]

ਇੱਕ ਨੌਜਵਾਨ ਲਈ ਕਾਲ ਬਣਿਆ ਕੈਨੇਡਾ, ਟੋਰਾਂਟੋ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਮਾਂ ਦਾ ਇੱਕੋ ਇੱਕ ਸਹਾਰਾ ਹੋਇਆ ਦੂਰ !

youth from punjab dies in canada

ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਕਰਨਵੀਰ ਸਿੰਘ ਬਾਜਵਾ ਪਿੰਡ ਘੋਘਰਾ ਦਾ ਰਹਿਣ ਵਾਲਾ ਸੀ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਨੌਜਵਾਨ ਦੇ ਚਾਚਾ ਸਤਪਾਲ ਸਿੰਘ ਬਾਜਵਾ ਨੇ ਦੱਸਿਆ ਕਿ ਕਰਨਵੀਰ ਸਿੰਘ ਬਾਜਵਾ ਇਕਲੌਤਾ ਪੁੱਤਰ ਸੀ। ਨੌਜਵਾਨ ਨੂੰ ਚਾਰ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਭੇਜਿਆ ਸੀ। ਨੌਜਵਾਨ ਦੇ ਚਾਚਾ ਜੀ ਨੇ ਦੱਸਿਆ ਕਿ ਮੇਰੇ ਅਤੇ ਛੋਟੇ ਭਰਾ ਦੇ ਮੁੰਡੇ ਵੀ ਕੈਨੇਡਾ ਵਿੱਚ ਸਨ। ਚਾਰ ਸਾਲਾਂ ਬਾਅਦ ਸਾਰੇ ਭਰਾ ਕੈਨੇਡਾ ਦੇ ਸ਼ਹਿਰ ਟੋਰਾਂਟੋ ਵਿਚ ਇਕੱਠੇ ਹੋਏ ਸਨ। ਸਵੇਰੇ ਜਦੋਂ ਕਰਨਵੀਰ ਨੂੰ ਜਗਾਇਆ ਤਾਂ ਉਹ ਨਹੀਂ ਉਠਿਆ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਵੇਰੇ ਬੇਟੇ ਨੇ ਕਰਣਵੀਰ ਦੀ ਮੌਤ ਦੀ ਖਬਰ ਬਾਰੇ ਫੋਨ ਕੀਤਾ। ਪੋਸਟਮਾਰਟਮ ਤੋਂ ਬਾਅਦ ਲਾਸ਼ ਨੂੰ ਭਾਰਤ ਲਿਆਂਦਾ ਜਾਵੇਗਾ।

ਕਰਨਵੀਰ ਸਿੰਘ ਦੇ ਪਿਤਾ ਜਸਵੰਤ ਸਿੰਘ ਦੀ 2010 ਵਿੱਚ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਉਹ ਵਿਜੀਲੈਂਸ ਵਿਭਾਗ ਵਿੱਚ ਕੰਮ ਕਰਦੇ ਸੀ। ਕਰਨਵੀਰ ਸਿੰਘ ਬਾਜਵਾ ਅਤੇ ਉਨ੍ਹਾਂ ਦੀਆਂ ਭੈਣਾਂ ਦਾ ਪਾਲਣ ਪੋਸ਼ਣ ਉਨ੍ਹਾਂ ਦੀ ਮਾਂ ਨੇ ਕੀਤਾ ਸੀ। ਹੁਣ ਪੁੱਤਰ ਦੀ ਮੌਤ ਨਾਲ ਮਾਂ ਦਾ ਆਖਰੀ ਸਹਾਰਾ ਵੀ ਖੋਹਿਆ ਗਿਆ ਹੈ।

Likes:
0 0
Views:
426
Article Categories:
India News

Leave a Reply

Your email address will not be published. Required fields are marked *