ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਆਲਰਾਊਂਡਰ ਯੁਵਰਾਜ ਸਿੰਘ ਮੰਗਲਵਾਰ ਨੂੰ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਹੇਜ਼ਲ ਕੀਚ ਨੇ ਬੇਟੇ ਨੂੰ ਜਨਮ ਦਿੱਤਾ ਹੈ। ਯੁਵਰਾਜ ਨੇ ਟਵਿੱਟਰ ‘ਤੇ ਲਿਖਿਆ ਕਿ ਆਪਣੇ ਸਾਰੇ ਪ੍ਰਸ਼ੰਸਕਾਂ, ਪਰਿਵਾਰਕ ਮੈਂਬਰਾਂ ਅਤੇ ਦੋਸਤਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਪਰਮਾਤਮਾ ਨੇ ਸਾਨੂੰ ਬੇਟੇ ਦੀ ਬਖਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਮੌਕੇ ਸਾਰਿਆਂ ਨੂੰ ਨਿੱਜਤਾ ਦਾ ਸਨਮਾਨ ਕਰਨ ਦੀ ਅਪੀਲ ਵੀ ਕੀਤੀ ਹੈ।
❤️ @hazelkeech pic.twitter.com/IK6BnOgfBe
— Yuvraj Singh (@YUVSTRONG12) January 25, 2022
ਇਸ ਖੁਸ਼ਖਬਰੀ ਨੂੰ ਸਾਂਝਾ ਕਰਦੇ ਹੋਏ ਵਨਡੇ ਵਿਸ਼ਵ ਕੱਪ 2011 ‘ਚ ‘ਪਲੇਅਰ ਆਫ ਦਿ ਟੂਰਨਾਮੈਂਟ’ ਰਹੇ ਯੁਵਰਾਜ ਸਿੰਘ ਨੇ ਲਿਖਿਆ ਕਿ ਉਹ ਇਸ ਅਸ਼ੀਰਵਾਦ ਲਈ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਨੇ ਲਿਖਿਆ, ”ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਅੱਜ ਪਰਮਾਤਮਾ ਨੇ ਸਾਨੂੰ ਬੇਟੇ ਦੀ ਬਖਸ਼ਿਸ਼ ਕੀਤੀ ਹੈ। ਅਸੀਂ ਇਸ ਆਸ਼ੀਰਵਾਦ ਲਈ ਪ੍ਰਮਾਤਮਾ ਦਾ ਧੰਨਵਾਦ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਤੁਸੀਂ ਇਸ ਸੰਸਾਰ ਵਿੱਚ ਛੋਟੇ ਬੱਚੇ ਦਾ ਸਵਾਗਤ ਕਰਦੇ ਹੋਏ ਸਾਡੀ ਨਿੱਜਤਾ ਦਾ ਸਨਮਾਨ ਕਰੋਗੇ। ਪਿਆਰ, ਹੇਜ਼ਲ ਅਤੇ ਯੁਵਰਾਜ।”