ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਤਬੀਅਤ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਜਲਦਬਾਜ਼ੀ ‘ਚ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ। ਜ਼ਰੀਨ ਖਾਨ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਸਟੋਰੀ ਪੋਸਟ ਕੀਤੀ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ ਮਾਂ ਦੀ ਸਿਹਤ ਅਚਾਨਕ ਵਿਗੜ ਗਈ ਅਤੇ ਉਹ ਆਈਸੀਯੂ ਵਿੱਚ ਦਾਖਲ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਆਪਣੀ ਮਾਂ ਲਈ ਪ੍ਰਾਰਥਨਾ ਕਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਨੇ ਆਪਣੀ ਸਟੋਰੀ ‘ਚ ਲਿਖਿਆ, ”ਮੇਰੀ ਮਾਂ ਦੀ ਤਬੀਅਤ ਫਿਰ ਤੋਂ ਅਚਾਨਕ ਵਿਗੜ ਗਈ ਅਤੇ ਉਨ੍ਹਾਂ ਨੂੰ ਬੀਤੀ ਰਾਤ ਹਸਪਤਾਲ ਲਿਜਾਇਆ ਗਿਆ। ਫਿਲਹਾਲ ਉਹ ਆਈ.ਸੀ.ਯੂ ‘ਚ ਹਨ। ਆਪ ਸਭ ਨੂੰ ਬੇਨਤੀ ਹੈ ਕਿ ਮੇਰੀ ਮਾਂ ਲਈ ਅਰਦਾਸ ਕਰੋ।” ਇੱਥੇ ਤੁਹਾਨੂੰ ਦੱਸ ਦੇਈਏ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਜ਼ਰੀਨ ਖਾਨ ਦੀ ਮਾਂ ਨੂੰ ਹਸਪਤਾਲ ਵਿੱਚ ਭਰਤੀ ਹੋਣਾ ਪਿਆ ਹੋਵੇ। ਪਿਛਲੇ ਸਾਲ ਵੀ ਉਨ੍ਹਾਂ ਨੂੰ ਅਚਾਨਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਜ਼ਰੀਨ ਨੇ ਇਹ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ ਕਿ ਉਸ ਨੂੰ ਕਿਸ ਬੀਮਾਰੀ ਨਾਲ ਹਸਪਤਾਲ ਲਿਜਾਇਆ ਗਿਆ ਸੀ।