ਭਾਰਤ ਅਤੇ ਜ਼ਿੰਬਾਬਵੇ ਵਿਚਾਲੇ 5 ਮੈਚਾਂ ਦੀ ਟੀ-20 ਸੀਰੀਜ਼ ਦੀ ਸ਼ੁਰੂਆਤ ਰੋਮਾਂਚਕ ਮੈਚ ਨਾਲ ਹੋਈ ਹੈ। ਦੋਵਾਂ ਟੀਮਾਂ ਵਿਚਾਲੇ ਸੀਰੀਜ਼ ਦਾ ਪਹਿਲਾ ਮੈਚ ਹਰਾਰੇ ਸਪੋਰਟਸ ਕਲੱਬ ‘ਚ ਖੇਡਿਆ ਗਿਆ। ਇਹ ਮੈਚ ਘੱਟ ਸਕੋਰ ਵਾਲਾ ਰਿਹਾ, ਜਿੱਥੇ ਦੋਵੇਂ ਟੀਮਾਂ ਦੇ ਬੱਲੇਬਾਜ਼ ਦੌੜਾਂ ਲਈ ਸੰਘਰਸ਼ ਕਰਦੇ ਨਜ਼ਰ ਆਏ। ਜ਼ਿੰਬਾਬਵੇ ਨੇ ਪਹਿਲਾਂ ਖੇਡਦੇ ਹੋਏ ਸਕੋਰ ਬੋਰਡ ‘ਤੇ 115 ਦੌੜਾਂ ਬਣਾਈਆਂ ਸਨ। 116 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ 102 ਦੌੜਾਂ ਹੀ ਬਣਾ ਸਕੀ। ਟੀਮ ਇੰਡੀਆ ਲਈ ਕਪਤਾਨ ਸ਼ੁਭਮਨ ਗਿੱਲ ਨੇ ਸਭ ਤੋਂ ਵੱਧ 31 ਦੌੜਾਂ ਬਣਾਈਆਂ। ਇਸੇ ਕਾਰਨ ਟੀਮ ਇੰਡੀਆ ਨੂੰ 13 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਤੁਹਾਨੂੰ ਦੱਸ ਦੇਈਏ ਕਿ ਬੀਸੀਸੀਆਈ ਨੇ ਇਸ ਸੀਰੀਜ਼ ਲਈ ਸੀਨੀਅਰ ਖਿਡਾਰੀਆਂ ਨੂੰ ਆਰਾਮ ਦਿੱਤਾ ਹੈ ਅਤੇ ਸ਼ੁਭਮਨ ਗਿੱਲ ਦੀ ਕਪਤਾਨੀ ਵਿੱਚ ਇੱਕ ਨੌਜਵਾਨ ਟੀਮ ਇਸ ਦੌਰੇ ‘ਤੇ ਹੈ।