[gtranslate]

CM ਭਗਵੰਤ ਮਾਨ ਦਾ ਵੱਡਾ ਫੈਸਲਾ, ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਕੀਤਾ ਐਲਾਨ

zira liquor factory will be closed

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇੱਕ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿਸਾਨ ਜਥੇਬੰਦੀਆਂ ਤੇ ਪਿੰਡਾਂ ਦੇ ਲੋਕ ਲੰਬੇ ਸਮੇਂ ਤੋਂ ਜ਼ੀਰਾ ਸ਼ਰਾਬ ਫੈਕਟਰੀ ਖਿਲਾਫ ਸੰਘਰਸ਼ ਕਰ ਰਹੇ ਹਨ। ਪੰਜਾਬ ਸਰਕਾਰ ਵੀ ਇਸ ਮਾਮਲੇ ਉੱਪਰ ਕਸੂਤੀ ਘਿਰੀ ਹੋਈ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਤਾਵਰਨ ਤੇ ਧਰਤੀ ਹੇਠਲੇ ਪਾਣੀ ਦੇ ਦੂਸ਼ਿਤ ਹੋਣ ਦਾ ਹਵਾਲਾ ਦੇ ਕੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲਿਆ ਹੈ। ਇਹ ਮਾਮਲਾ ਹਾਈਕੋਰਟ ਵਿੱਚ ਸੁਣਵਾਈ ਅਧੀਨ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਜਵਾਬ-ਤਲਬੀ ਕੀਤੀ ਸੀ।

ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ… ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ‘ਚ ਇੱਕ ਵੱਡਾ ਫੈਸਲਾ ਲਿਆ ਹੈ…” ਉਨ੍ਹਾਂ ਅੱਗੇ ਕਿਹਾ ਕਿ “ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ‘ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ…”

ਉੱਥੇ ਹੀ ਇਸ ਦੌਰਾਨ ਜ਼ੀਰਾ ਸ਼ਰਾਬ ਫੈਕਟਰੀ ਦੇ ਖਿਲਾਫ ਧਰਨਾ ਪ੍ਰਦਰਸ਼ਨ ਕਰ ਰਹੇ ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ ਗਿਆ ਹੈ।

Leave a Reply

Your email address will not be published. Required fields are marked *