ਸਿਹਤ ਮੰਤਰੀ ਨੇ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਹਰਿਆਣਾ ਸਰਹੱਦ ਨਾਲ ਲੱਗਦੇ ਸਾਰੇ ਹਸਪਤਾਲਾਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਰਕਾਰੀ ਸਿਹਤ ਸਹੂਲਤਾਂ ਵਿੱਚ ਡਾਕਟਰਾਂ ਦੀ ਕੋਈ ਕਮੀ ਨਹੀਂ ਹੈ ਅਤੇ ਡਾਕਟਰਾਂ ਨੂੰ ਹਸਪਤਾਲਾਂ ਵਿੱਚ ਹੀ ਹਾਜ਼ਰ ਰਹਿਣ ਦੀ ਹਦਾਇਤ ਕੀਤੀ ਗਈ ਹੈ।ਕਿਸਾਨ ਅੰਦੋਲਨ ਵਿੱਚ ਜ਼ਖਮੀ ਹੋਏ ਕਿਸਾਨਾਂ ਦੇ ਇਲਾਜ ਦਾ ਪੂਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਐਲਾਨ ਕੀਤਾ ਕਿ ਪੁਲਿਸ ਕਾਰਵਾਈ ‘ਚ ਜ਼ਖਮੀ ਹੋਏ ਕਿਸਾਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਚੁੱਕੇਗੀ।